ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਨੇ ਕੀਤਾ ਚੰਡੀਗੜ੍ਹ ਵੱਲ ਮਾਰਚ
ਐਨ ਟੀ24 ਨਿਊਜ਼
ਵਿਨੈ ਕੁਮਾਰ
ਸ਼ਰਮਾ
ਚੰਡੀਗੜ੍ਹ
ਰੁਜ਼ਗਾਰ ਦੀ ਮੰਗ ਨੂੰ ਲੈ ਕੇ ਟੈਂਕੀ ਤੇ ਚੜ੍ਹੇ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ 27 ਵੇੰ ਦਿਨ ਵੀ ਦੇਸੂਮਾਜਰਾ ਵਿਖੇ ਪਰਮ ਫ਼ਾਜ਼ਿਲਕਾ ਤੇ ਅਮਨ ਫ਼ਾਜ਼ਿਲਕਾ ਵੀ ਟੈਂਕੀ ਦੇ ਉੱਪਰ ਡਟੇ ਰਹੇ ਤੇ ਮਰਨ ਵਰਤ ਤੇ ਬੈਠੇ ਬਲਵਿੰਦਰ ਫ਼ਿਰੋਜ਼ਪੁਰ ਦੀ ਦਾ ਮਰਨ ਵਰਤ ਅੱਜ ਚੌਥੇ ਦਿਨ ਵਿੱਚ ਦਾਖਿਲ ਹੋ ਚੁੱਕਿਆ ਹੈ,ਲਗਾਤਾਰ 7 ਵੇਂ ਦਿਨ ਮਰਨ ਵਰਤ ਕਾਰਨ ਬਲਵਿੰਦਰ ਫ਼ਿਰੋਜ਼ਪੁਰ ਦੇ ਹੱਥਾਂ ਪੈਰਾਂ ਨੂੰ ਦਰਦ ਹੋਣਾ ਸ਼ੁਰੂ ਹੋ ਚੁੱਕਿਆ ਹੈ । ਜਿਸ ਕਰਕੇ ਉਹਦੀ ਹਾਲਤ ਨਾਜ਼ੁਕ ਬਣੀ ਹੋਈ ਹੈ । ਅੱਜ ਬੇਰੁਜ਼ਗਾਰ ਈ.ਟੀ.ਟੀ. ਅਧਿਆਪਕਾਂ ਵੱਲੋਂ ਸੂਬਾ ਪੱਧਰੀ ਇਕੱਠ ਅੰਬ ਸਾਹਿਬ ਦੇ ਗੁਰਦੁਆਰੇ ਕੋਲ ਦੁਸਹਿਰਾ ਗਰਾਊਂਡ ਵਿੱਚ ਕੀਤਾ ਗਿਆ । ਜਿਸ ਦੌਰਾਨ ਹਜ਼ਾਰਾਂ ਦੀ ਗਿਣਤੀ ਵਿੱਚ ਬੇਰੁਜ਼ਗਾਰ ਅਧਿਆਪਕਾਂ ਵਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਇਸ ਦੇ ਘਿਰਾਓ ਲਈ ਚੰਡੀਗੜ੍ਹ ਵੱਲ ਮਾਰਚ ਸ਼ੁਰੂ ਕੀਤਾ ਗਿਆ । ਜਿਸ ਤੋਂ ਬਾਅਦ ਕੀ ਪੁਲਸ ਵੱਲੋਂ ਭਾਰੀ ਪੁਲੀਸ ਬਲ ਲਗਾ ਕੇ ਬੇਰੁਜ਼ਗਾਰ ਅਧਿਆਪਕਾਂ ਨੂੰ ਰੋਕਿਆ ਗਿਆ ।
ਇਸ ਮੌਕੇ ਮੌਜੂਦ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਸੰਦੀਪ ਸਾਮਾ, ਨਿਰਮਲ ਜ਼ੀਰਾ, ਕੁਲਦੀਪ ਖੋਖਰ, ਸੁਰਿੰਦਰਪਾਲ ਗੁਰਦਾਸਪੁਰ ਡਾ ਪਰਵਿੰਦਰ ਜਲਾਲਾਬਾਦ, ਮਨੀ ਸੰਗਰੂਰ, ਰਾਜਕੁਮਾਰ ਮਾਨਸਾ ਤੇ ਜਰਨੈਲ ਨਾਗਰਾ ਨੇ ਕਿਹਾ ਕਿ ਭਾਵੇਂ ਅੱਜ ਮੁੱਖ ਮੰਤਰੀ, ਸਿੱਖਿਆ ਮੰਤਰੀ ਤੇ ਸਿੱਖਿਆ ਸਕੱਤਰ ਦੇ ਚਿਹਰੇ ਬਦਲ ਚੁੱਕੇ ਹਨ । ਬੇਰੁਜ਼ਗਾਰ ਨੌਜਵਾਨਾਂ ਨੂੰ ਉਮੀਦਾਂ ਸਨ ਕਿ ਮੁੱਖ ਮੰਤਰੀ ਚਰਨਜੀਤ ਚੰਨੀ ਦਾ ਰਵੱਈਆ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਰਗਾ ਨਹੀਂ ਹੋਵੇਗਾ ਸਗੋਂ ਕਿ ਉਹ ਬੇਰੁਜ਼ਗਾਰਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨਗੇ । ਪਰ ਉਨ੍ਹਾਂ ਵੱਲੋਂ ਬੇਰੁਜ਼ਗਾਰਾਂ ਦੀਆਂ ਮੰਗਾਂ ਹੱਲ ਤਾਂ ਕੀ ਕਰਨੀਆਂ ਸੁਣਨ ਤੱਕ ਦਾ ਵੀ ਸਮਾਂ ਉਨ੍ਹਾਂ ਵੱਲੋਂ ਨਹੀਂ ਕੱਢਿਆ ਗਿਆ । 2364 ਈਟੀਟੀ ਅਧਿਆਪਕਾਂ ਦੀ ਭਰਤੀ ਜਿਹੜੀ ਕਿ ਏ.ਜੀ. ਪੰਜਾਬ ਦੇ ਵੱਲੋਂ ਇੱਕ ਫਾਈਲ ਦੇ ਰਾਹੀਂ ਲਗਾ ਕੇ ਹੱਲ ਕੀਤੀ ਜਾ ਸਕਦੀ ਹੈ, ਪਰ ਏ.ਜੀ. ਪੰਜਾਬ ਵੱਲੋਂ ਕੋਈ ਵੀ ਪਹਿਲਕਦਮੀ ਨਹੀਂ ਕੀਤੀ ਜਾ ਰਹੀ । 6635 ਤੇ 22 ਭਰਤੀ ਦੀ ਪ੍ਰਕਿਰਿਆ ਸਰਕਾਰ ਦੇ ਵੱਲੋਂ ਪੂਰੀ ਕਰਨ ਵਿੱਚ ਕੋਈ ਵੀ ਰੁਚੀ ਨਹੀਂ ਵਿਖਾਈ ਦੇ ਰਹੀ ਭਰਤੀ ਦੀ ਪ੍ਰਕਿਰਿਆ ਨੂੰ ਜਾਣ ਬੁਝ ਕੇ ਲਮਕਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਦੂਜੇ ਪਾਸੇ ਜਿਹੜੀ ਸਟੇਅ ਲੱਗੀ ਹੋਈ ਹੈ ਉਸ ਨੂੰ ਹਟਾਉਣ ਦੇ ਲਈ ਏ.ਜੀ ਪੰਜਾਬ ਦੇ ਵੱਲੋਂ ਕੋਈ ਵੀ ਠੋਸ ਕਦਮ ਨਹੀਂ ਚੁੱਕੇ ਜਾ ਰਹੇ ।
No comments:
Post a Comment