ਸੀਨੀਅਰ ਐਡਵੋਕੇਟ ਡੀਐਸ ਪਟਵਾਲੀਆ ਨੂੰ ਪੰਜਾਬ ਦਾ ਕੀਤਾ ਨਵਾਂ ਐਡਵੋਕੇਟ ਜਨਰਲ ਨਿਯੁਕਤ
ਐਨ ਟੀ24 ਨਿਊਜ਼
ਵਿਨੈ ਕੁਮਾਰ ਸ਼ਰਮਾ
ਚੰਡੀਗੜ੍ਹ
ਪੰਜਾਬ 'ਚ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਸਰਕਾਰ ਨੂੰ ਵੱਡਾ ਝਟਕਾ ਲੱਗਾ ਹੈ। ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੇ ਜ਼ੋਰ ਪਾਉਣ 'ਤੇ ਸੀਨੀਅਰ ਐਡਵੋਕੇਟ ਡੀਐਸ ਪਟਵਾਲੀਆ ਨੂੰ ਪੰਜਾਬ ਦਾ ਨਵਾਂ ਐਡਵੋਕੇਟ ਜਨਰਲ ਨਿਯੁਕਤ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ ਅੱਜ ਸ਼ੁੱਕਰਵਾਰ ਨੂੰ ਇਹ ਨਿਯੁਕਤੀ ਕੀਤੀ।ਐਡਵੋਕੇਟ ਪਟਵਾਲੀਆ ਪੰਜਾਬ ਦੇ ਏਜੀ ਲਈ ਸਿੱਧੂ ਦੀ ਪਹਿਲੀ ਪਸੰਦ ਸਨ। ਉਨ੍ਹਾਂ ਦੀ ਨਿਯੁਕਤੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਹੀ ਕੀਤੀ ਜਾ ਰਹੀ ਸੀ। ਇਸ ਦੇ ਲਈ ਉਨ੍ਹਾਂ ਨੂੰ ਵਧਾਈਆਂ ਵੀ ਮਿਲ ਗਈਆਂ ਸਨ। ਹਾਲਾਂਕਿ, ਅਚਾਨਕ ਚੰਨੀ ਸਰਕਾਰ ਨੇ ਐਡਵੋਕੇਟ ਏਪੀਐਸ ਦਿਓਲ ਨੂੰ ਏਜੀ ਬਣਾ ਦਿੱਤਾ।ਜਿਸ ਤੋਂ ਬਾਅਦ ਨਵਜੋਤ ਸਿੱਧੂ ਨੇ ਅਸਤੀਫਾ ਦੇ ਦਿੱਤਾ ਸੀ।ਸਿੱਧੂ ਦਾ ਕਹਿਣਾ ਸੀ ਕਿ ਐਡਵੋਕੇਟ ਦਿਓਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ ਹੋਈ ਗੋਲੀਬਾਰੀ ਦੇ ਦੋਸ਼ੀਆਂ ਦਾ ਵਕੀਲ ਸੀ। ਸਿੱਧੂ ਨੇ ਕਿਹਾ ਕਿ ਐਡਵੋਕੇਟ ਦਿਓਲ ਨੇ ਮੁੱਖ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਜ਼ਮਾਨਤ ਦਿਵਾਈ ਸੀ।
No comments:
Post a Comment